ਚੰਡੀਗੜ੍ਹ: 1989 ਬੈਚ ਦੇ ਆਈਏਐੱਸ ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਜੰਜੂਆ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਬਣੇ ਹਨ। ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ। -ਟਨਸ