ਫ਼ਤਹਿਗੜ੍ਹ ਸਾਹਿਬ:
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤੇਜ਼ੀ ਨਾਲ ਬਦਲ ਰਹੇ ਵਾਤਾਵਰਨ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੁੱਖਾਂ ਦੀ ਕਟਾਈ, ਕੁਦਰਤੀ ਸਰੋਤਾਂ ਨਾਲ ਛੇੜਛਾੜ ਆਦਿ ਜੀਵ ਪ੍ਰਣਾਲੀ ਲਈ ਘਾਤਕ ਹਨ। ਇਸ ਮੌਕੇ ਉਨ੍ਹਾਂ ਸੁਝਾਅ ਦਿੰਦੇ ਹੋਏ ਕਿਹਾ ਪਾਣੀ ਦੇ ਡਿੱਗ ਦੇ ਪੱਧਰ ਬਾਰੇ ਹਰ ਵਿਅਕਤੀ ਨੂੰ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਪਾਣੀ ਦੀ ਵੱਧ ਤੋਂ ਵੱਧ ਬੱਚਤ ਹੋ ਸਕੇ। ਖੇਤੀ ਲਈ ਘੱਟ ਪਾਣੀ ’ਤੇ ਨਿਰਭਰ ਬੀਜਾਂ ਦੀ ਖੋਜ ਕੀਤੀ ਜਾਵੇ। -ਨਿੱਜੀ ਪੱਤਰ ਪ੍ਰੇਰਕ