ਰਾਏਕੋਟ: ਇਲਾਕੇ ਦੇ ਸਿਰਕੱਢ ਅਕਾਲੀ ਆਗੂ ਅਤੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਰਣਜੀਤ ਸਿੰਘ ਤਲਵੰਡੀ (67) ਦਾ ਅੱਜ ਪੀਜੀਆਈ ਚੰਡੀਗੜ੍ਹ ਵਿੱਚ ਦੇਹਾਂਤ ਹੋ ਗਿਆ। ਇਹ ਖ਼ਬਰ ਮਿਲਣ ਬਾਅਦ ਇਲਾਕੇ ਵਿੱਚ ਸੋਗ ਹੈ। ਜਥੇਦਾਰ ਰਣਜੀਤ ਸਿੰਘ ਤਲਵੰਡੀ ਕੁਝ ਅਰਸੇ ਤੋਂ ਪੀਜੀਆਈ ਵਿੱਚ ਇਲਾਜ ਅਧੀਨ ਸਨ। ਉਹ ਆਪਣੇ ਪਿੱਛੇ ਪਤਨੀ ਸਰਤਾਜ ਕੌਰ ਅਤੇ ਧੀ ਅਜਮਨ ਕੌਰ ਗਿੱਲ ਛੱਡ ਗਏ ਹਨ। ਰਣਜੀਤ ਸਿੰਘ ਤਲਵੰਡੀ ਅਕਾਲੀ ਦਲ ਸੰਯੁਕਤ ਦੇ ਸਕੱਤਰ ਜਨਰਲ ਸਨ। ਉਹ 2002 ਤੋਂ 2007 ਤੱਕ ਹਲਕਾ ਰਾਏਕੋਟ ਤੋਂ ਵਿਧਾਇਕ ਰਹੇ ਹਨ। ਉਨ੍ਹਾਂ ਦਾ ਸਸਕਾਰ ਪਿੰਡ ਤਲਵੰਡੀ ਰਾਏ (ਨੇੜੇ ਰਾਏਕੋਟ) ਵਿੱਚ ਭਲਕੇ 6 ਦਸੰਬਰ ਨੂੰ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ