ਪੱਤਰ ਪ੍ਰੇਰਕ
ਅੰਮ੍ਰਿਤਸਰ, 5 ਅਕਤੂਬਰ
ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਤੇ ਹੋਰ ਅਹੁਦੇਦਾਰਾਂ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਦਾਲਤ ਤੋਂ ਆਪਣੀ ਬਹਾਲੀ ਦਾ ਫੈਸਲਾ ਲੈ ਕੇ ਆਉਣ ਸਬੰਧੀ ਕਿਹਾ ਹੈ ਕਿ ਜਥੇਦਾਰਾਂ ਦੀ ਨਿਯੁਕਤੀ ਨਿਰਧਾਰਿਤ ਨਿਯਮਾਂ ਅਨੁਸਾਰ ਹੁੰਦੀ ਹੈ। ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਨੇ ਕਿਹਾ ਹੈ ਕਿ ਤਖ਼ਤ ਦੇ ਜਥੇਦਾਰ ਦਾ ਅਹੁਦਾ ਸਿੱਖ ਪੰਥ ਦੇ ਸਿਰਮੌਰ ਅਹੁਦਿਆਂ ਵਿਚੋਂ ਇਕ ਹੈੈ। ਉਨ੍ਹਾਂ ਸਪਸ਼ਟ ਕੀਤਾ ਕਿ ਪਵਿੱਤਰ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਮਸਲੇ ਸਿੱਖ ਕੌਮ ਦੇ ਆਪਣੇ ਨਿੱਜੀ ਹਨ, ਜੋ ਗੁਰਮਤਿ ਸਿਧਾਂਤਾਂ, ਸਿੱਖ ਰਹਿਤ ਮਰਿਆਦਾ ਅਤੇ ਪੰਥਕ ਰਵਾਇਤਾਂ ਅਤੇ ਨਿਯਮਾਂ ਅਨੁਸਾਰ ਹੀ ਹੁੰਦੇ ਹਨ, ਇਨ੍ਹਾਂ ਬਾਰੇ ਕਿਸੇ ਬਾਹਰੀ ਸੰਸਥਾ ਨੂੰ ਦਖਲ ਨਹੀਂ ਦੇਣਾ ਚਾਹੀਦਾ।