ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗੱਠਜੋੜ ਦੀ ਸਰਕਾਰ ਦੇ ਸੱਤਾ ਵਿੱਚ ਆਉਣ ’ਤੇ ਸਭ ਤੋਂ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਨਿਆਂ ਦਿਵਾਇਆ ਜਾਵੇਗਾ। ਸ੍ਰੀ ਢੀਂਡਸਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬੇ ’ਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਨਾ ਮਿਲਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਤੇ ਰੋਸ ਹੈ। ਇਸ ਕਰਕੇ ਇਕ ਪੰਥਕ ਪਾਰਟੀ ਹੋਣ ਨਾਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਇਹ ਫ਼ਰਜ਼ ਹੈ ਕਿ ਉਹ ਆਪਣੇ ਨਿੱਜੀ ਹਿੱਤਾਂ ਨੂੰ ਲਾਂਭੇ ਕਰ ਕੇ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਵਿੱਚ ਨਿਆਂ ਦਿਵਾਏ ਤੇ ਇਨ੍ਹਾਂ ਘਟਨਾਵਾਂ ਦੇ ਦੋੋਸ਼ੀਆਂ ਨੂੰ ਸਖ਼ਤ ਤੋਂ ਸਜ਼ਾਵਾਂ ਦਿਵਾਉਣ ਦੀ ਕੋਸ਼ਿਸ਼ ਕਰੇ।