ਖਰੜ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਕੰਵਰ ਸੰਧੂ ਨੇ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਉਹ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਉਹ ‘ਆਪ’ ਦੀ ਟਿਕਟ ’ਤੇ 2017 ਵਿੱਚ ਖਰੜ ਤੋਂ ਵਿਧਾਇਕ ਚੁਣੇ ਗਏ ਸਨ। ਸ੍ਰੀ ਸੰਧੂ ਨੇ ਕਿਹਾ ਕਿ ਉਹ ਕਿਸੇ ਵਿਚਾਰਧਾਰਾ ਕਾਰਨ ਹੀ ‘ਆਪ’ ਨਾਲ ਜੁੜੇ ਸਨ ਪਰ ਉਹ ਹੁਣ ‘ਆਪ’ ਦੀ ਕਾਰਗੁਜ਼ਾਰੀ ਤੋਂ ਬਹੁਤ ਨਿਰਾਸ਼ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਲੋਕ ਇੱਕ ਪਾਰਟੀ ਨੂੰ ਛੱਡ ਕੇ ਦੂਸਰੀ ਵਿਚ ਸ਼ਾਮਲ ਹੋ ਰਹੇ ਹਨ ਜੋ ਗਲਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਕੋਈ ਸਮਾਜਿਕ ਕੰਮ ਕਰਨਗੇ।