ਅਦਿਤੀ ਟੰਡਨ
ਨਵੀਂ ਦਿੱਲੀ, 29 ਸਤੰਬਰ
ਮੌਜੂਦਾ ਸਮੇਂ ਜਦੋਂ ਪੰਜਾਬ ਵਿਚ ਕਾਂਗਰਸ ਕਸੂਤੀ ਸਥਿਤ ਵਿਚ ਫਸੀ ਹੋਈ ਹੈ ਅਤੇ ਆਗੂਆਂ ਦਾ ਪਾਰਟੀ ਨੂੰ ਅਲਵਿਦਾ ਕਹਿਣਾ ਜਾਰੀ ਹੈ ਤਾਂ ਅਜਿਹੇ ਵਿਚ ਸੀਨੀਅਰ ਆਗੂ ਕਪਿਲ ਸਿੱਬਲ ਨੇ ਹਾਲਾਤ ਨੂੰ ‘ਕਾਫੀ ਨਿਰਾਸ਼ਾਜਨਕ’ ਕਰਾਰ ਦਿੱਤਾ ਹੈ। ਉਨ੍ਹਾਂ ਮੌਜੂਦਾ ਸਥਿਤੀ ਸਬੰਧੀ ਫੈਸਲੇ ਲੈਣ ਲਈ ਕਾਰਜਕਾਰਨੀ ਦੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਪੈਦਾ ਹੋਏ ਇਸ ਸਿਆਸੀ ਸੰਕਟ ਦਾ ਫਾਇਦਾ ਆਈਐੱਸਆਈ ਲੈ ਸਕਦੀ ਹੈ। ਆਪਣੇ ਜੀ23 ਦੇ ਸਾਰੇ ਸਾਥੀਆਂ ਨਾਲ ਗੱਲ ਕਰਦਿਆਂ ਕਾਂਗਰਸੀ ਆਗੂ ਨੇ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਅਜਿਹੇ ਫ਼ੈਸਲੇ ਕੌਣ ਲੈ ਰਿਹਾ ਹੈ ਕਿਉਂਕਿ ਇਸ ਵੇਲੇ ਪਾਰਟੀ ਦਾ ਕੋਈ ਵੀ ਚੁਣਿਆ ਹੋਇਆ ਪ੍ਰਧਾਨ ਨਹੀਂ ਹੈ। ਉਨ੍ਹਾਂ ਪਾਰਟੀ ਦੀ ਡਿੱਗ ਰਹੀ ਸਾਖ ਸਬੰਧੀ ਪਾਰਟੀ ਦੇ ਅੰਦਰ ਗੱਲਬਾਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੀ23 ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸੀ ਅਤੇ ਇਹ ਸਮੂਹ ਕਦੇ ਵੀ ਪਾਰਟੀ ਦੀ ਵਿਚਾਰਧਾਰਾ ਨੂੰ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਕੋਈ ਵੀ ਉਨ੍ਹਾਂ ਦੀ ਪਾਰਟੀ ਦਾ ਚੁਣਿਆ ਹੋਇਆ ਪ੍ਰਧਾਨ ਨਹੀਂ ਹੈ।