ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੁਲਾਈ
ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਬਣਾਈ ਗਈ ਕਮੇਟੀ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਝ ਖੇਤੀ ਮਾਹਿਰਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਦੇ ਨਾਲ ਹੀ ਖੇਤੀ ਲਾਗਤਾਂ ਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਵਿੱਚ ਗੈਰ-ਸਰਕਾਰੀ ਮੈਂਬਰਾਂ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਤੇ ਪੰਜਾਬ ਵਿੱਚੋਂ ਵੀ ਲੋੜੀਂਦੀ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਸਾਹਨੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂੁਬਾ ਹੈ ਪਰ ਸੂਬੇ ਨੂੰ ਐੱਮਐੱਸਪੀ ਕਮੇਟੀ ਅਤੇ ਕਮਿਸ਼ਨ ਵਿੱਚ ਸ਼ਾਮਲ ਨਾ ਕਰਨਾ ਮੰਦਭਾਗਾ ਹੈ। ਸਾਹਨੀ ਨੇ ਭਰੋਸਾ ਦਿੱਤਾ ਕਿ ਉਹ ਇਹ ਦੋਵੇਂ ਮੁੱਦੇ ਸੰਸਦ ਵਿੱਚ ਉਠਾਉਣਗੇ।