ਚੰਡੀਗੜ੍ਹ: ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਛੇ ਮਹੀਨਿਆਂ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ਮਹੀਨਿਆਂ ਦੌਰਾਨ ਲੋਕਾਂ ਨੂੰ ਦਿਖਾਏ ਗਏ ਸੁਨਹਿਰੀ ਸੁਪਨੇ ਚਕਨਾਚੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਮੂਰਖ ਬਣਾ ਕੇ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਵਾਅਦੇ ਸਿਰਫ਼ ਐਲਾਨਾਂ ਤੱਕ ਸੀਮਤ ਰਹਿ ਗਏ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਉਦਯੋਗ ਬੰਦ ਹੋ ਰਹੇ ਹਨ ਅਤੇ ਸਨਅਤਕਾਰ ਦੂਜੇ ਰਾਜਾਂ ਦਾ ਰੁਖ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਛੇ ਮਹੀਨਿਆਂ ਵਿਚ 12 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ। -ਟਨਸ