ਚੰਡੀਗੜ੍ਹ, 7 ਦਸੰਬਰ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਨੁਸੂਚਿਤ ਜਾਤੀ ਭਾਈਚਾਰੇੇ ਨੂੰ ਖੁਸ਼ ਕਰਨ ਦੇ ਯਤਨ ਤਹਿਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਵਿੱਚ ਸੱਤਾ ਵਿੱਚ ਆਉਣ ’ਤੇ ਅਨੁਸੂਚਿਤ ਜਾਤੀ ਭਾਈਚਾਰੇੇ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਅਤੇ ਉਚ ਸਿੱਖਿਆ ਲਈ ਕੋਚਿੰਗ ਫੀਸ ਦੇਣ ਦਾ ਵਾਅਦਾ ਕੀਤਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅੱਜ ਅਨੁਸੂਚਿਤ ਜਾਤੀ ਭਾਈਚਾਰੇੇ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਦੋਸ਼ ਲਗਾਇਆ ਕਿ ਇਸੇ ਭਾਈਚਾਰੇ ਨਾਲ ਸਬੰਧਤ ਹੋਣ ਦੇ ਬਾਜਵੂਦ ਉਹ ਵੋਟ ਬੈਂਕ ਦੀ ਰਾਜਨੀਤੀ ਕਰ ਰਹੇ ਹਨ। -ਪੀਟੀਆਈ