ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ’ਤੇ ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦੇਣ ਦੇ ਐਲਾਨ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ‘ਬਿਜਲੀ ਹਾਫ਼-ਪਾਣੀ ਮੁਆਫ਼’ ਦਾ ਵਾਅਦਾ ਕੀਤਾ ਸੀ, ਪਰ ਦਿੱਲੀ ਸਰਕਾਰ ਪਟੇਲ ਨਗਰ ਵਿੱਚ ਨਹਿਰੂ ਨਗਰ ਦੇ ਘਰਾਂ ਨੂੰ 20,000 ਰੁਪਏ ਤੋਂ 25,000 ਰੁਪਏ ਪ੍ਰਤੀ ਮਹੀਨਾ ਬਿਜਲੀ ਦੇ ਬਿੱਲ ਭੇਜ ਰਹੀ ਹੈ। ਇੰਨਾ ਹੀ ਨਹੀਂ ਕੇਜਰੀਵਾਲ ਨੇ ਹਰ ਘਰ ਨੂੰ 20,000 ਲਿਟਰ ਮੁਫਤ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਉੱਥੋਂ ਦੇ ਲੋਕਾਂ ਨੂੰ 25,000 ਤੋਂ ਲੈ ਕੇ 2,00,000 ਰੁਪਏ ਤੱਕ ਦੇ ਪਾਣੀ ਦੇ ਬਿੱਲ ਭੇਜ ਰਹੀ ਹੈ।