ਸੰਜੀਵ ਬੱਬੀ
ਚਮਕੌਰ ਸਾਹਿਬ, 6 ਅਗਸਤ
ਬੀਬੀ ਸ਼ਰਨ ਕੌਰ ਖਾਲਸਾ ਕਾਲਜ ਚਮਕੌਰ ਸਾਹਿਬ ਵੱਲੋਂ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡਾਂ ਵਿਚਲੀਆਂ ਸਾਂਝੀਆਂ ਥਾਵਾਂ ਜਿਵੇਂ ਸਕੂਲ, ਪੰਚਾਇਤ ਘਰ, ਖਾਲੀ ਪਈਆਂ ਸ਼ਾਮਲਾਟ ਜ਼ਮੀਨਾਂ ਉੱਤੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦੇ ਉਦੇਸ਼ ਨਾਲ ਵਿਰਾਸਤੀ ਛਾਂਦਾਰ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਪ੍ਰੋ. ਅੰਮ੍ਰਿਤਾ ਸੰਧੂ ਨੇ ਦੱਸਿਆ ਕਿ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਵਿੱਚ ਬੂਟੇ ਲਗਾ ਕੇ ਵਾਤਾਵਰਨ ਬਚਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਦੇ ਵਸਨੀਕਾਂ ਨੇ ਇਨ੍ਹਾਂ ਬੂਟਿਆਂ ਦੀ ਸੰਭਾਲ ਲਈ ਯਤਨ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਸ ਤੋਂ ਇਲਾਵਾ ਕਾਲਜ ਵਿੱਚ ਅਕਾਦਮਿਕ ਸੰਸਥਾਵਾਂ ਵਿੱਚ ਲੀਡਰਸ਼ਿਪ (ਅਗਵਾਈ) ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂ ‘ਅਕਾਦਮਿਕ ਲੀਡਰਸ਼ਿਪ ਗਾਈਡਿੰਗ ਥਰੂ ਦਾ ਕਰਾਇਸਿਸ’ ਵਿਸ਼ੇ ’ਤੇ ਵੈਬਿਨਾਰ ਕਰਵਾਇਆ, ਜਿਸ ਵਿੱਚ ਡਾ. ਜੈਯੰਤੀ ਦੱਤ ਨੇ ਆਪਣੇ ਵਿਚਾਰ ਸਾਂਝੇ ਕੀਤੇ।