ਸੰਜੀਵ ਬੱਬੀ
ਚਮਕੌਰ ਸਾਹਿਬ, 28 ਦਸੰਬਰ
ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਸੰਸਥਾਪਕ ਸੰਤ ਬਾਬਾ ਪ੍ਰਿਤਪਾਲ ਸਿੰਘ ਮੁਖੀ ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ੍ਹ ਦੀ ਦੇਖ ਰੇਖ ਹੇਠ ਗੁਰਦੁਆਰਾ ਜੋਤਗੜ੍ਹ ਸਾਹਿਬ ਤੋਂ ਵਿਸ਼ਾਲ ਖਾਲਸਾ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਕਰਦੇ ਪੰਜ ਪਿਆਰੇ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਫਤਹਿਗੜ੍ਹ ਸਾਹਿਬ ਲਈ ਰਵਾਨਾ ਹੋਏ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਪੰਜ ਪਿਆਰਿਆਂ ਸਮੇਤ ਮਾਰਚ ਦੇ ਪ੍ਰਬੰਧਕਾਂ ਦਾ ਸਿਰਪਾ ਪਾ ਕੇ ਸਨਮਾਨ ਕੀਤਾ। ਸੰਤ ਬਾਬਾ ਪ੍ਰਿਤਪਾਲ ਸਿੰਘ, ਬਾਬਾ ਸਰੂਪ ਸਿੰਘ ਸੰਤਸਰ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚਮਕੌਰ ਸਾਹਿਬ ਦੀ ਇਤਿਹਾਸਕ ਮਹੱਤਤਾ ਨੂੰ ਸਮਝਦੇ ਹੋਏ ਇਸ ਨੂੰ ਜ਼ਿਲ੍ਹਾ ਬਣਾਉਣਾ ਚਾਹੀਦਾ ਹੈ, ਜਦੋਂ ਕਿ ਹੁਣ ਇਸ ਹਲਕੇ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹਨ।
ਇਸ ਮੌਕੇ ਭਾਈ ਤੇਜਸਵਰਪ੍ਰਤਾਪ ਸਿੰਘ, ਚਰਨਕੰਵਲ ਕੌਰ, ਬਾਬਾ ਸੇਵਾ ਸਿੰਘ, ਬਾਬਾ ਜਗਰੂਪ ਸਿੰਘ, ਜਸਵੀਰ ਸਿੰਘ ਬੇਦੀ, ਚਰਨਜੀਤ ਸਿੰਘ, ਰਵਿੰਦਰ ਸਿੰਘ ਅਤੇ ਮਨਮੋਹਨ ਸਿੰਘ ਆਦਿ ਹਾਜ਼ਰ ਸਨ।