ਘਨੌਰ (ਨਿੱਜੀ ਪੱਤਰ ਪ੍ਰੇਰਕ):
ਥਾਣਾ ਖੇੜੀ ਗੰਡਿਆਂ ਪੁਲੀਸ ਨੇ 11 ਕਿੱਲੋ ਭੁੱਕੀ ਸਣੇ ਔਰਤ ਨੂੰ ਕਾਬੂ ਕੀਤਾ ਹੈ। ਥਾਣਾ ਖੜੀ ਗੰਡਿਆਂ ਦੇ ਐੱਸਐੱਚਓ ਸਾਹਿਬ ਸਿੰਘ ਵਿਰਕ ਦੀ ਅਗਵਾਈ ਹੇਠਲੀ ਪੁਲੀਸ ਟੀਮ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚ 11 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਘਨੌਰ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਕੁਲਦੀਪ ਕੌਰ ਪਤਨੀ ਭਿੰਦਰ ਸਿੰਘ ਵਾਸੀ ਪਿੰਡ ਆਕੜ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਖੇੜੀ ਗੰਡਿਆਂ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਧਰ, ਐੱਸਐੱਚਓ ਸਾਹਿਬ ਸਿੰਘ ਵਿਰਕ ਦਾ ਕਹਿਣਾ ਸੀ ਕਿ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ।