ਨਥਾਣਾ (ਪੱਤਰ ਪ੍ਰੇਰਕ): ਇਥੋਂ ਨੇੜਲੇ ਪਿੰਡ ਨਾਥਪੁਰਾ ਵਿੱਚ ਘਰੇਲੂ ਝਗੜੇ ਕਾਰਨ ਨੌਜਵਾਨ ਨੇ ਬੀਤੀ ਰਾਤ ਆਪਣੇ ਪਿਤਾ ਦਾ ਕਹੀ ਮਾਰ ਕੇ ਕਥਿਤ ਤੌਰ ’ਤੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਸੁਖਦੀਪ ਸਿੰਘ ਸੁੱਖੀ ਵਜੋਂ ਹੋਈ ਹੈ। ਕਥਿਤ ਨਸ਼ੇ ਵਿੱਚ ਮੁਲਜ਼ਮ ਨੇ ਕਹੀ ਮਾਰ ਕੇ ਆਪਣੇ ਪਿਤਾ ਦੀ ਹੱਤਿਆ ਕੀਤੀ ਹੈ। ਇਸ ਘਟਨਾ ਕਾਰਨ ਘਰੇਲੂ ਕਲੇਸ਼ ਦਾ ਦੁਖਦਾਈ ਅੰਤ ਹੋਇਆ ਹੈ। ਪੁਲੀਸ ਨੇ ਮ੍ਰਿਤਕ ਦੇ ਭਰਾ ਸੁਖਮੰਦਰ ਸਿੰਘ ਦੇ ਬਿਆਨ ਦਰਜ ਕਰ ਕੇ ਸੁਖਦੀਪ ਤੇ ਉਸ ਦੀ ਮਾਤਾ ਜਸਵੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।