ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਮਾਰਚ
ਦਿੱਲੀ ਦੀ ਟਿਕਰੀ ਹੱਦ ’ਤੇ ਜਾਰੀ ਕਿਸਾਨ ਅੰਦੋਲਨ ਦੌਰਾਨ ਅੱਜ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟਬਖ਼ਤੂ ਦੇ ਕਿਸਾਨ ਭੋਲਾ ਸਿੰਘ(70) ਦਾ ਦੇਹਾਂਤ ਹੋ ਗਿਆ। ਭੋਲਾ ਸਿੰਘ ਨੇ ਪੰਜ ਦਿਨ ਪਹਿਲਾਂ ਹੀ ਟਿਕਰੀ ਮੋਰਚੇ ਵਿੱਚ ਸ਼ਿਰਕਤ ਕੀਤੀ ਸੀ। ਅੱਜ ਸਵੇਰੇ ਲਗਭਗ 10 ਵਜੇ ਉਸ ਨੂੰ ਘਬਰਾਹਟ ਮਹਿਸੂਸ ਹੋਈ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਭੋਲਾ ਸਿੰਘ ਦੇ ਸਿਰ ਸਹਿਕਾਰੀ ਸੁਸਾਇਟੀ, ਬੈਂਕ ਅਤੇ ਆੜ੍ਹਤੀਆਂ ਦਾ ਕਰੀਬ 12 ਲੱਖ ਦਾ ਕਰਜ਼ਾ ਹੈ। ਬੀਕੇਯੂ (ਉਗਰਾਹਾਂ) ਦੇ ਸ਼ਿੰਗਾਰਾ ਸਿੰਘ ਮਾਨ ਨੇ ਸਰਕਾਰ ਤੋਂ ਪੀੜਤ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਇਕ ਜੀਅ ਨੂੰ ਨੌਕਰੀ ਤੇ ਦਸ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ।