ਚੰਡੀਗੜ੍ਹ: ਕੋਟਕਪੂਰਾ ਪੁਲੀਸ ਫਾਇਰਿੰਗ ਕੇਸ ਨਾਲ ਸਬੰਧਤ ਵਿਸ਼ੇਸ਼ ਜਾਂਚ ਟੀਮ ਨਾਲ ਜੁੜੇ ਕਾਨੂੰਨੀ ਮਾਹਿਰ ਵਿਜੇ ਸਿੰਗਲਾ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਕੇਸ ਵਿੱਚ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਸੀ ਤਾਂ ਸ੍ਰੀ ਸਿੰਗਲਾ ਵਿਵਾਦਾਂ ਵਿੱਚ ਘਿਰ ਗਏ ਸਨ। ਇਸੇ ਦੌਰਾਨ ਉਨ੍ਹਾਂ ਨੇ ਘਰੇਲੂ ਕਾਰਨਾਂ ਕਰ ਕੇ ਅਸਤੀਫਾ ਦੇਣ ਦੀ ਗੱਲ ਮੰਨੀ ਹੈ। -ਟਨਸ