ਫਰੀਦਕੋਟ (ਟਨਸ): ਗ੍ਰਹਿ ਸਕੱਤਰ ਅਨੁਰਾਗ ਅਗਰਵਾਲ ਨੇ ਪੰਜਾਬ ਦੇ ਡੀਜੀਪੀ ਦੀ ਸਿਫਾਰਸ਼ ’ਤੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ’ਚ ਨਾਮਜ਼ਦ ਕੋਟਕਪੂਰਾ ਦੇ ਤਤਕਾਲੀ ਡੀਐੱਸਪੀ ਅਤੇ ਮੌਜੂਦਾ ਐੱਸਪੀ ਬਲਜੀਤ ਸਿੰਘ ਸਿੱਧੂ ਤੇ ਐਸਪੀ ਪਰਮਜੀਤ ਸਿੰਘ ਪੰਨੂ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ਪੁਲੀਸ ਅਧਿਕਾਰੀਆਂ ਦਾ ਹੈੱਡ ਆਫਿਸ ਹੁਣ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ।