ਪੱਤਰ ਪ੍ਰੇਰਕ
ਰੂਪਨਗਰ, 23 ਅਕਤੂਬਰ
ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਬੀ.ਡੀ.ਪੀ.ਓ. ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਰੂਪਨਗਰ ਜੇਲ੍ਹ ਵਿਚ ਬੰਦ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲਣ ਉਪਰੰਤ ਉਹ ਅੱਜ ਦੇਰ ਸ਼ਾਮ ਰੂਪਨਗਰ ਜੇਲ੍ਹ ਤੋਂ ਰਿਹਾਅ ਹੋ ਗਏ।