ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 23 ਅਕਤੂਬਰ
ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅੱਜ ਪੰਜਾਬ ਸਰਕਾਰ ਨੇ ਮਾਰਕਫੈੱਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਹਾਲਾਂਕਿ ਨਵੀਂ ਬਣੀ ਵਜ਼ਾਰਤ ਵਿੱਚ ਪਹਿਲਾਂ ਢਿੱਲੋਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਮਿਲਣ ਦੀ ਸੰਭਾਵਨਾ ਸੀ ਪਰ ਅਜਿਹਾ ਨਹੀਂ ਹੋਇਆ। ਢਿੱਲੋਂ ਨੇ ਕਿਹਾ ਕਿ ਉਹ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਉਪਰਾਲੇ ਕਰਨਗੇ ਅਤੇ ਮਾਰਕਫੈੱਡ ਨੂੰ ਹੋਰ ਬੁਲੰਦੀਆਂ ’ਤੇ ਪਹੁੰਚਾਉਣ ਲਈ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਨਵਦੀਪ ਸਿੰਘ ਬੱਬੂ ਬਰਾੜ, ਗਿੰਦਰਜੀਤ ਸਿੰਘ ਮਚਾਕੀ, ਸੁਰਿੰਦਰ ਕੁਮਾਰ ਗੁਪਤਾ ਅਤੇ ਬਲਜੀਤ ਸਿੰਘ ਗੋਰਾ ਨੇ ਇਸ ਨਿਯੁਕਤੀ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ।