ਅੰਮ੍ਰਿਤਸਰ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਕਾਰਨ ਪੰਜਾਬ ਰਾਜ ਗਰੇਨ ਪ੍ਰੀਕਿਊਰਮੈਂਟ ਕਾਰਪੋਰੇਸ਼ਨ (ਪਨਗਰੇਨ) ਦੇ ਚੇਅਰਮੈਨ ਦੇ ਅਹੁਦੇ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅਸਤੀਫ਼ਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਅਹੁਦੇ ਤੋਂ ਅਸਤੀਫ਼ੇ ਸਬੰਧੀ ਪੱਤਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਹੈ, ਜਿਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਕਾਰਨ ਪ੍ਰੇਸ਼ਾਨ ਸਨ। -ਟ੍ਰਿਬਿਊਨ ਨਿਊਜ਼ ਸਰਵਿਸ