ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 2 ਸਤੰਬਰ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ-ਭਾਜਪਾ ਗੱਠਜੋੜ ਦਾ ਸੰਕੇਤ ਦਿੱਤਾ ਹੈ। ਅੱਜ ਇਥੇ ਸ੍ਰੀ ਲਾਲਪੁਰਾ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਇੰਨਾ ਕੰਮ ਨਹੀਂ ਕੀਤਾ, ਜਿੰਨਾ ਨਰਿੰਦਰ ਮੋਦੀ ਨੇ ਕੀਤਾ। ਅਕਾਲੀ ਭਾਜਪਾ ਗੱਠਜੋੜ ਹੋਣ ਬਾਰੇ ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਸਭ ਸੰਭਵ ਹੈ ਤੇ ਕਿਸੇ ਵੀ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਉਨ੍ਹਾਂ ਨਾਲ ਅਜੇਵੀਰ ਸਿੰਘ ਲਾਲਪੁਰਾ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਨੰਗਲ ਰਾਜੇਸ਼ ਚੌਧਰੀ ਵੀ ਹਾਜ਼ਰ ਸਨ।