ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਨਵੰਬਰ
ਪੰਜਾਬੀ ਦੀ ਉੱਘੀ ਲੇਖਿਕਾ ਤੇ ਆਲੋਚਕ ਡਾ. ਜਸਬੀਰ ਕੇਸਰ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 10 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਹੋਵੇਗਾ। ਇਸ ਮੌਕੇ ਲੇਖਕਾਂ ਨੇ ਕਿਹਾ ਕਿ ਡਾ. ਜਸਬੀਰ ਕੇਸਰ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਡਾ. ਜਸਬੀਰ ਕੇਸਰ ਦੀ ਪੰਜਾਬੀ ਭਾਸ਼ਾ ਤੇ ਸਾਹਿਤ ਲਈ ਵੱਡੀ ਦੇਣ ਹੈ ਅਤੇ ਉਨ੍ਹਾਂ ਭਾਸ਼ਾ ਤੇ ਸਾਹਿਤ ਦੇ ਵਿਕਾਸ ਲਈ ਕੰਮ ਕੀਤਾ। ਉਨ੍ਹਾਂ ਦੋ ਕਾਵਿ ਸੰਗ੍ਰਹਿ, ਵਾਰਤਕ ਪੁਸਤਕ, ਪੰਜ ਆਲੋਚਨਾਤਮਕ ਪੁਸਤਕਾਂ ਲਿਖੀਆਂ। ਉਹ ਮਰਹੂਮ ਡਾ. ਕੇਸਰ ਸਿੰਘ ਦੀ ਪਤਨੀ ਸਨ।