ਪੱਤਰ ਪ੍ਰੇਰਕ
ਐੱਸਏਐੱਸ ਨਗਰ/ਚੰਡੀਗੜ੍ਹ, 1 ਮਾਰਚ
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਿੱਚ 831 ਕਰਾਫ਼ਟਸਮੈਨ ਇੰਸਟਰਕਟਰਾਂ ਦੀ ਕੀਤੀ ਜਾ ਰਹੀ ਨਵੀਂ ਭਰਤੀ ਤੇ ਵਿਭਾਗੀ ਨਿਯਮਾਂ ਵਿੱਚ ਕੀਤੀ ਜਾ ਰਹੀ ਸੋਧ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਥੇਬੰਦੀਆਂ ਦੀ ਮੀਟਿੰਗ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਹੋਈ। ਗੌਰਮਿੰਟ ਆਈਟੀਆਈਜ਼ ਐੱਸਸੀ ਐਂਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਰੱਖੇ ਗਏ ਮੁਲਾਜ਼ਮ ਮੁੱਦਿਆਂ ਨੂੰ ਕੈਬਨਿਟ ਮੰਤਰੀ ਨੇ ਧਿਆਨ ਨਾਲ ਸੁਣਨ ਉਪਰੰਤ ਉਨ੍ਹਾਂ ਨੂੰ ਤੁਰੰਤ ਲਾਗੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਰਦੇਸ਼ ਜਾਰੀ ਕੀਤੇ। ਪੁਰਖਾਲਵੀ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਦਾ ਧੰਨਵਾਦ ਕੀਤਾ।