ਪੱਤਰ ਪ੍ਰੇਰਕ
ਲਹਿਰਾਗਾਗਾ, 16 ਫਰਵਰੀ
ਪਿੰਡ ਲਹਿਲ ਖੁਰਦ ਦੇ ਕਿਸਾਨ ਨਾਹਰ ਸਿੰਘ (74) ਪੁੱਤਰ ਮੁਕੰਦ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਉਸ ਕੋਲ ਇੱਕ ਏਕੜ ਜ਼ਮੀਨ ਸੀ ਤੇ ਉਸ ਦੇ ਸਿਰ ਕਰਜ਼ਾ ਚੜ੍ਹਿਆ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੇ ਪ੍ਰਧਾਨ ਜਗਦੀਪ ਸਿੰਘ ਤੇ ਪੀੜਤ ਪਰਿਵਾਰ ਦੇ ਦੱਸਿਆ ਕਿ ਨਾਹਰ ਸਿੰਘ ਕਰਜ਼ੇ ਕਾਰਨ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ। ਨਾਹਰ ਸਿੰਘ ਦੇ ਸਿਰ ਸਰਕਾਰੀ ਤੇ ਗ਼ੈਰ ਸਰਕਾਰੀ ਬੈਂਕਾਂ ਦਾ ਲਗਪਗ ਛੇ ਲੱਖ ਦਾ ਕਰਜ਼ਾ ਚੜ੍ਹਿਆ ਹੋਇਆ ਸੀ। ਉਸ ਦੇ ਦੋ ਲੜਕੇ ਅਤੇ ਚਾਰ ਲੜਕੀਆਂ ਸਨ ਤੇ ਉਹ ਲੰਮੇ ਸਮੇਂ ਤੋਂ ਬਿਮਾਰ ਵੀ ਚੱਲ ਰਿਹਾ ਸੀ। ਇਸ ਗੱਲ ਤੋਂ ਪ੍ਰੇਸ਼ਾਨ ਨਾਹਰ ਸਿੰਘ ਨੇ ਅੱਜ ਖ਼ੁਦਕੁਸ਼ੀ ਕਰ ਲਈ। ਜਥੇਬੰਦੀ ਨੇ ਸਰਕਾਰ ਤੋਂ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕਰਕੇ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।