ਰਮੇਸ਼ ਭਾਰਦਵਾਜ
ਲਹਿਰਾਗਾਗਾ,6 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰਿਲਾਇੰਸ ਪੰਪ ਅੱਗੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਪੱਕਾ ਮੋਰਚਾ ਅੱਜ 217ਵੇਂ ਦਿਨ ’ਚ ਦਾਖਲ ਹੋ ਗਿਆ। ਇਸ ਧਰਨੇ ’ਚ ਸਰਕਾਰ ਨੂੰ ਆਮ ਕਿਰਤੀ ਲੋਕਾਂ ਨਾਲ ਧੱਕਾ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ। ਧਰਨੇ ਨੂੰ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਕਰਨੈਲ ਗਨੋਟਾ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਕਰਮਜੀਤ ਕੌਰ ਭੁਟਾਲ ਕਲਾਂ, ਬਲਜੀਤ ਕੌਰ ਲਹਿਲ ਕਲਾਂ ਮਜ਼ਦੂਰ ਆਗੂ, ਜਸ਼ਨਦੀਪ ਕੌਰ ਪਿਸ਼ੌਰ, ਜਸਵਿੰਦਰ ਕੌਰ ਗਾਗਾ ਨੇ ਸੰਬੋਧਨ ਕੀਤਾ।
ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 218ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਮਹਿੰਦਰ ਕੌਰ ਬੇਨੜਾ, ਮਹਿੰਦਰ ਸਿੰਘ ਭਸੌੜ, ਮਹਿੰਦਰ ਭਸੌੜ, ਸਤਨਾਮ ਬੇਨੜਾ ਹਾਜ਼ਰ ਸਨ।