ਮੁਕੇਸ਼ ਰੰਜਨ
ਨਵੀਂ ਦਿੱਲੀ, 3 ਅਪਰੈਲ
ਕੇਂਦਰ ਸਰਕਾਰ ਨੇ ਅੱਜ ਇਹ ਸਪੱਸ਼ਟ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਗਏ ਪੱਤਰ ਦਾ ਪੰਜਾਬ ਦੇ ਕਿਸਾਨਾਂ ਦੀ ਖ਼ਿਲਾਫ਼ਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਪੱਤਰ ਦਾ ਮਕਸਦ ਸਿਰਫ਼ ਇਕ ਆਮ ਸਮੱਸਿਆ ਸਮਾਜਿਕ-ਆਰਥਿਕ ਸਮੱਸਿਆ ਬੰਧੂਆ ਮਜ਼ਦੂਰੀ ਦੇ ਮੁੱਦੇ ਨੂੰ ਉਜਾਗਰ ਕਰਨਾ ਸੀ ਅਤੇ ਇਸ ਪੱਤਰ ਰਾਹੀਂ ਸਿਰਫ਼ ਮਨੁੱਖੀ ਤਸਕਰੀ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰਨ ਦੀ ਹਦਾਇਤ ਕਰਨਾ ਸੀ। ਇਕ ਸਰਕਾਰੀ ਬਿਆਨ ਰਾਹੀਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ, ‘‘ਮੀਡੀਆ ਦੇ ਇਕ ਵਰਗ ਵੱਲੋਂ ਇਹ ਰਿਪੋਰਟ ਕੀਤਾ ਗਿਆ ਕਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਗਏ ਇਕ ਪੱਤਰ ਵਿੱਚ ਕਿਸਾਨਾਂ ਖ਼ਿਲਾਫ਼ ਦੋਸ਼ ਲਗਾਏ ਗਏ ਹਨ। ਇਹ ਖ਼ਬਰਾਂ ਗੁੰਮਰਾਹਕੁਨ ਹਨ। ਇਹ ਪੱਤਰ ਇਕ ਰੂਟੀਨ ਸੰਚਾਰ ਹੈ ਅਤੇ ਇਸ ਦਾ ਕੋਈ ਹੋਰ ਮਤਲਬ ਨਹੀਂ ਕੱਢਿਆ ਜਾ ਸਕਦਾ।’’