ਸਰਬਜੀਤ ਭੰਗੂ
ਪਟਿਆਲਾ, 13 ਦਸੰਬਰ
ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸ੍ਰੀਮਤੀ ਪਰਨੀਤ ਕੌਰ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸਤਿੰਦਰ ਕੌਰ ਅਕਾਲ ਚਲਾਣਾ ਕਰ ਗਏ। ਮਾਤਾ ਸਤਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਪਟਿਆਲਾ ਦੇ ਸਮੂਹ ਕਾਂਗਰਸੀ ਆਗੂਆਂ ਸਮੇਤ ਹੋਰਾਂ ਨੇ ਦੁੱਖ ਪ੍ਰਗਟ ਕੀਤਾ ਹੈ। ਨਿਊ ਮੋਤੀ ਮਹਿਲ ਦੇ ਕਰੀਬੀ ਤੇ ਪਟਿਆਲਾ ਦੇ ਕਾਂਗਰਸ ਆਗੂ ਸੰਤੋਖ ਸਿੰਘ ਨੇ ਦੱਸਿਆ ਕਿ ਮਾਤਾ ਦਾ ਸਸਕਾਰ ਚੰਡੀਗੜ੍ਹ ਵਿੱਚ ਕਰ ਦਿੱਤਾ ਗਿਆ ਹੈ।