ਨਵੀਂ ਦਿੱਲੀ, 15 ਮਾਰਚ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦਾ ਸਦਨ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਵਾਲੇ ਸ੍ਰੀ ਮਾਨ ਨੇ ਸੋਮਵਾਰ ਨੂੰ ਸ੍ਰੀ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਹੇਠਲੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਸੌਂਪਿਆ। ਸ੍ਰੀ ਬਿਰਲਾ ਨੇ ਅੱਜ ਸਦਨ ਨੂੰ ਸ੍ਰੀ ਮਾਨ ਦੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਮੈਂ ਉਨ੍ਹਾਂ ਦਾ ਅਸਤੀਫਾ 14 ਮਾਰਚ ਤੋਂ ਪ੍ਰਵਾਨ ਕਰ ਲਿਆ ਹੈ।’