ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 30 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਵਿੱਚ ਲੰਪੀ ਸਕਿਨ ਨਾਲ ਮਰਨ ਵਾਲੀਆਂ ਗਾਵਾਂ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਉਕਤ ਬਿਮਾਰੀ ਕਾਰਨ 50 ਹਜ਼ਾਰ ਦੇ ਕਰੀਬ ਗਾਵਾਂ ਦੀ ਮੌਤ ਹੋ ਚੁੱਕੀ ਹੈ ਪਰ ਸਰਕਾਰ ਇਲਾਜ ਕਰਵਾਉਣ ਵਿੱਚ ਅਸਮਰੱਥ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਸ ਬਿਮਾਰੀ ਤੋਂ ਰਾਹਤ ਲਈ ਦਵਾਈਆਂ, ਮੁਆਵਜ਼ਾ ਅਤੇ ਇਲਾਜ ਦਾ ਯੋਗ ਪ੍ਰਬੰਧ ਹੀ ਨਹੀਂ ਕਰ ਸਕੀ, ਜਿਸ ਕਾਰਨ ਪਸ਼ੂ ਪਾਲਕ ਮੰਦਹਾਲੀ ਦਾ ਸ਼ਿਕਾਰ ਹੋ ਗਏ ਹਨ।