ਚਮਕੌਰ ਸਾਹਿਬ (ਸੰਜੀਵ ਬੱਬੀ):
ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਮੁੱਦੇ ਨੂੰ ਪੰਜਾਬ ਤੇ ਸਮੂਹ ਪੰਜਾਬੀਆਂ ਵਿਰੁੱਧ ਸਾਜ਼ਿਸ਼ ਦੱਸਿਆ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਹਰਿਆਣਾ ਦੀ ਰਾਜਧਾਨੀ ਪੰਚਕੂਲਾ ’ਚ ਬਣੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਾਰੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦਾ ਅਦਲਾ ਬਦਲੀ ਕਰ ਕੇ, ਹਰਿਆਣਾ ਚੰਡੀਗੜ੍ਹ ’ਤੇ ਆਪਣਾ ਦਾਅਵਾ ਮਜ਼ਬੂਤ ਕਰਨਾ ਚਾਹੁੰਦਾ ਹੈ।