ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜਸੀ ਸਲਾਹਕਾਰ ਮਹੇਸ਼ ਇੰਦਰ ਸਿੰਘ ਗਰੇਵਾਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਗਰੇਵਾਲ ਨੇ ਸੋਸ਼ਲ ਮੀਡੀਆ ’ਤੇ ਆਪਣੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਪਿਛਲੇ ਦਿਨੀਂ ਸੰਪਰਕ ’ਚ ਆਏ ਲੋਕਾਂ ਨੂੰ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਉਹ ਵੀ ਆਪਣਾ ਟੈਸਟ ਜ਼ਰੂਰ ਕਰਵਾਉਣ ਅਤੇ ਆਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਖੁਦ ਨੂੰ ਘਰ ’ਚ ਇਕਾਂਤਵਾਸ ਕਰਨ। ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਦੂਜੇ ਦੌਰ ਵਿੱਚ ਪੀੜਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।