ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਦਸੰਬਰ
ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ਾਂ ਖ਼ਿਲਾਫ਼ ਅੰਦੋਲਨ ਕਰਨ ਵਾਲੀ ਆਜ਼ਾਦੀ ਘੁਲਾਟੀਆਂ ਦੀ ਪਾਰਟੀ ਮਜਲਿਸ ਅਹਿਰਾਰ ਇਸਲਾਮ ਹਿੰਦ ਵੱਲੋਂ 91ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਵਿੱਚ ਵਰਕਰਾਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸ਼ਾਹੀ ਇਮਾਮ ਹਬੀਬ-ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਇਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਖੇਤੀ ਕਾਨੂੰਨ ਬਣਾਉਣ ਦਾ ਅਧਿਕਾਰ ਕਿਸਾਨ ਜਥੇਬੰਦੀਆਂ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਘਰਸ਼ ਕਰ ਰਿਹਾ ਹੈ ਪਰ ਸੱਤਾ ’ਤੇ ਬੈਠੇ ਲੋਕਾਂ ਨੂੰ ਉਨ੍ਹਾਂ ਦਾ ਇਹ ਦਰਦ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਮਜਲਿਸ ਅਹਿਰਾਰ ਪਾਰਟੀ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ।