ਬਠਿੰਡਾ (ਪੱਤਰ ਪ੍ਰੇਰਕ): ਵਿਜੀਲੈਂਸ ਨੇ ਇੱਕ ਵਾਰ ਫੇਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸੰਮਨ ਭੇਜ ਕੇ 31 ਅਕਤੂਬਰ ਨੂੰ ਵਿਜੀਲੈਂਸ ਦਫ਼ਤਰ ਵਿੱਚ ਜਾਂਚ ਸਬੰੰਧੀ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਨੂੰ 23 ਅਕਤੂਬਰ ਨੂੰ ਪਹਿਲਾਂ ਪੇਸ਼ੀ ਲਈ ਬੁਲਾਇਆ ਗਿਆ ਸੀ ਤਾਂ ਪਿੱਠ ਦਰਦ ਨਾਲ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੋਣ ਕਾਰਨ ਉਸ ਨੇ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਮੈਡੀਕਲ ਸਰਟੀਫਿਕੇਟ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸ੍ਰੀ ਬਾਦਲ ਨੂੰ ਲੰਘੀ 16 ਅਕਤੂਬਰ ਨੂੰ ਹਾਈ ਕੋਰਟ ਵਿੱਚੋਂ ਜ਼ਮਾਨਤ ਮਿਲਣ ਤੋਂ ਬਾਅਦ ਦੂਜੀ ਵਾਰ ਜਾਂਚ ਵਿੱਚ ਸ਼ਾਮਲ ਹੋਣ ਲਈ ਸੁਨੇਹਾ ਭੇਜਿਆ ਗਿਆ ਹੈ। ਮਨਪ੍ਰੀਤ ’ਤੇ ਬੀਡੀਏ ਬਠਿੰਡਾ ਦੇ ਅਧਿਕਾਰੀਆਂ ਨਾਲ ਮਿਲ ਕੇ ਪਲਾਟ ਖ਼ਰੀਦਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।