ਜੋਗਿੰਦਰ ਸਿੰਘ ਮਾਨ
ਮਾਨਸਾ, 9 ਜੁਲਾਈ
ਪੰਜਾਬ ਪੁਲੀਸ ਵਲੋਂ ਅੱਜ ਰਾਜ ਦੇ ਕਰੀਬ ਸਾਰੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਘਰ ਘਰ ਤਲਾਸ਼ੀ ਮੁਹਿੰਮ ਚਲਾਈ।ਮਾਨਸਾ ਪੁਲੀਸ ਵੱਲੋਂ ਵੀ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਗਈ। ਇਹ ਤਲਾਸ਼ੀ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਲਈ ਗਈ। ਮਾਨਸਾ ਜ਼ਿਲ੍ਹੇ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਅਨੇਕਾਂ ਅਜਿਹੇ ਵਿਅਕਤੀਆਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਦਾ ਨਸ਼ਿਆਂ ਦਾ ਕਾਰੋਬਾਰ ਅੰਦਰ ਖਾਤੇ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਨੂੰ ਨਸ਼ਾਮੁਕਤ ਕਰ ਦੇਣਾ ਹੈ ਅਤੇ ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਰਹਿਣਗੇ।