ਜੋਗਿੰਦਰ ਸਿੰਘ ਮਾਨ
ਮਾਨਸਾ, 12 ਅਕਤੂਬਰ
ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਪ੍ਰਿਤਪਾਲ ਸਿੰਘ ਨੂੰ ਜੁਡੀਸ਼ਲ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਉੱਧਰ ਬੀਤੇ ਦਿਨ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਵੀ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਦਾਲਤ ਨੇ 19 ਅਕਤੂਬਰ ਤੱਕ ਸੱਤ ਦਿਨਾਂ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਹੈ।