ਆਤਿਸ਼ ਗੁਪਤਾਚੰਡੀਗੜ੍ਹ, 21 ਅਗਸਤ
ਚੰਡੀਗੜ੍ਹ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਦੀ ਤਰਜ਼ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸ਼ਹਿਰ ਵਿਚਲੀਆਂ ਮਾਰਕੀਟਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਫ਼ਤੇ ਦੇ ਆਖਰੀ ਦਿਨ ਸ਼ਹਿਰ ਵਿੱਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।