ਪੱਤਰ ਪ੍ਰੇਰਕ
ਚੰਡੀਗੜ੍ਹ, 25 ਸਤੰਬਰ
ਪੰਜਾਬ ਹਾਊਸਫੈੱਡ ਕਰਮਚਾਰੀਆਂ ਦੀਆਂ ਮੰਗਾਂ ਦੇ ਸਬੰਧ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਪੰਜਾਬ ਅਤੇ ਯੂਟੀ ਸਾਂਝੀ ਐਕਸ਼ਨ ਕਮੇਟੀ ਦੇ ਦਿੱਤੇ ਮੰਗ ਪੱਤਰ ਮੁਤਾਬਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਰਜਿਸਟਰਾਰ ਸਣੇ ਐਡੀਸ਼ਨਲ ਰਜਿਸਟਰਾਰ, ਮੈਨੇਜਿੰਗ ਡਾਇਰੈਕਟਰ ਹਾਊਸਫੈੱਡ ਅਤੇ ਜਥੇਬੰਦੀ ਵੱਲੋਂ ਗੁਰਪ੍ਰੀਤ ਸਿੰਘ, ਹਾਊਸਫੈੱਡ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ, ਕਾਕਾ ਸਿੰਘ, ਐਕਸ਼ਨ ਕਮੇਟੀ ਦੇ ਆਗੂ ਕਰਤਾਰ ਸਿੰਘ ਪਾਲ ਨੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਪੱਖ ਪੇਸ਼ ਕੀਤੇ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਰਜਿਸਟਰਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕਰਨ ਦਾ ਭਰੋਸਾ ਦਿੱਤਾ ਗਿਆ। ਆਗੂਆਂ ਨੇ ਇੱਕ ਵੱਖਰੇ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਫੱਲੋਂ 23ਵਾਂ ਡੈਲੀਗੇਟ ਇਜਲਾਸ ਦੋ ਅਕਤੂਬਰ ਨੂੰ ਮੋਗਾ ਵਿਚ ਰੱਖਿਆ ਗਿਆ ਹੈ।