ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਮਈ
ਦੁੱਧ ਦੇ ਭਾਅ ਅਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਮੋਹਰੀ ਆਗੂਆਂ ਦੀ ਮੀਟਿੰਗ ਸੋਮਵਾਰ ਨੂੰ ਸਵੇਰੇ 11 ਵਜੇ ਪੰਜਾਬ ਸਰਕਾਰ ਨਾਲ ਹੋਵੇਗੀ। ਦੁੱਧ ਦਾ ਭਾਅ ਵਧਾਉਣ ਨੂੰ ਲੈ ਕੇ ਬੀਤੇ ਕੱਲ੍ਹ ਦੁੱਧ ਉਤਪਾਦਕਾਂ ਵੱਲੋਂ ਫੇਜ਼-6 ਸਥਿਤ ਵੇਰਕਾ ਮਿਲਕ ਪਲਾਂਟ ਦਾ ਘਿਰਾਓ ਕਰਕੇ ਮੁਹਾਲੀ-ਚੰਡੀਗੜ੍ਹ ਮੁੱਖ ਸੜਕ ’ਤੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਸੀ। ਮਨੀਸ਼ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਲਕਫੈੱਡ ਦੇ ਐਮਡੀ ਕਮਲਦੀਪ ਸਿੰਘ ਸੰਘਾ ਨੂੰ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਅਧਿਕਾਰੀ ਨੇ ਧਰਨੇ ਵਿੱਚ ਪਹੁੰਚ ਕੇ ਦੱਸਿਆ ਕਿ ਮਿਲਕਫੈੱਡ ਪਹਿਲਾਂ ਹੀ ਖ਼ਰੀਦ ਭਾਅ 20 ਰੁਪਏ ਪ੍ਰਤੀ ਕਿੱਲੋ ਫੈਟ ਵਧਾ ਚੁੱਕਾ ਹੈ। ਹੁਣ ਵੀ ਇਸ ’ਤੇ ਕੰਮ ਕੀਤਾ ਜਾ ਰਿਹਾ ਹੈ।