ਪੱਤਰ ਪ੍ਰੇਰਕ
ਪਠਾਨਕੋਟ, 3 ਜੁਲਾਈ
ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਸਬੰਧੀ ਅੱਜ ਪੰਜਾਬ ਪੁਲੀਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਜੰਮੂ-ਕਸ਼ਮੀਰ ਦੀ ਹੱਦ ਨਾਲ ਲੱਗਦੇ ਮਾਧੋਪੁਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇੱਥੇ ਫੌਜ, ਏਅਰਫੋਰਸ, ਬੀਐੱਸਐਫ, ਪੰਜਾਬ ਪੁਲੀਸ ਤੇ ਇੰਟੈਲੀਜੈਂਸ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਯਾਤਰਾ ਦੌਰਾਨ ਇਕਜੁੱਟ ਹੋ ਕੇ ਚੌਕਸੀ ਵਰਤਣ ਤੇ ਸੁਰੱਖਿਆ ਦੇਣ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਵੱਖ-ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਐੱਸਐੱਸਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ, ਐੱਸਐੱਸਪੀ ਕਠੂਆ, ਐੱਸਐੱਸਪੀ ਨੂਰਪੁਰ, ਰਾਅ ਦੇ ਸ਼ੈਲੇਸ਼ ਕੁਮਾਰ ਤੇ ਆਈਬੀ ਦੇ ਰਵਿੰਦਰ ਠਾਕੁਰ ਸਣੇ ਹੋਰ ਅਧਿਕਾਰੀ ਹਾਜ਼ਰ ਸਨ।