ਅਮਲੋਹ: ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਹਲਕੇ ਦੇ ਪਾਰਟੀ ਵਰਕਰਾਂ ਨਾਲ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਕੌਂਸਲ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਵਿਚ ਜਾਣ ਲਈ ਕੋਈ ਮੁੱਦਾ ਨਹੀਂ ਹੈ, ਜਦੋਂਕਿ ‘ਆਪ’ ਸਰਕਾਰ ਨੇ 7 ਮਹੀਨਿਆਂ ਦੇ ਕਾਰਜਕਾਲ ਦੌਰਾਨ ਜਿਥੇ ਭ੍ਰਿਸ਼ਟਾਚਾਰ ਨੂੰ ਠੱਲ ਪਾਈ ਹੈ ਤੇ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਵਰਕਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਜਲਦ ਹੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਬਿੜਾ, ਹਰਪ੍ਰੀਤ ਸਿੰਘ ਪ੍ਰਿੰਸ, ਰਾਹੁਲ ਸੋਫ਼ਤ, ਮਨਿੰਦਰ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ ਚੀਮਾ, ਸ਼ਿੰਗਾਰਾ ਸਿੰਘ ਸਲਾਣਾ, ਗੁਰਮੀਤ ਸਿੰਘ ਹਿੰਮਤਗੜ੍ਹ ਛੰਨਾ, ਸੁਖਵਿੰਰ ਕੌਰ, ਸਿਕੰਦਰ ਸਿੰਘ ਗੋਗੀ, ਉਂਕਾਰ ਸਿੰਘ ਚੌਹਾਨ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ