ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਗਸਤ
ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਣ ਬਿੰਟਾ ਦੀ ਅਗਵਾਈ ਵਿੱਚ ਐਸੋਸੀਏਸ਼ਨ ਦੇ ਵਫਦ ਨੇ ਕੇਂਦਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਪੌਸ਼ਣਯੁਕਤ ਚੌਲਾਂ ਦੀ ਟੈਂਡਰ ਪ੍ਰਕਿਰਿਆ ਨੂੰ ਖਤਮ ਕਰਨ, ਐੱਫਸੀਆਈ ਵੱਲੋਂ ਚੌਲਾਂ ਦੀ ਡਿਲਿਵਰੀ ਲਈ ਮਾਪਦੰਡਾਂ ਨੂੰ ਕੰਪਿਊਟਰਾਈਜ਼ਡ ਕਰਨ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਗ੍ਹਾ ਦੀ ਬਰਾਬਰ ਵੰਡ, ਵਰਤੋਂ ਖਰਚੇ 7.32 ਰੁਪਏ ਤੋਂ ਵਧਾਉਣ ਦੀ ਮੰਗ ਕੀਤੀ। ਸ੍ਰੀ ਬਿੰਟਾ ਨੇ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੇਂਦਰੀ ਮੰਤਰੀ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਐੱਫਸੀਆਈ ਨੂੰ ਨਿਰਦੇਸ਼ ਦਿੱਤੇ ਕਿ ਉਹ ਕੰਪਿਊਟਰਾਈਜ਼ਡ ਸਾਜ਼ੋ-ਸਾਮਾਨ ਦੀ ਖਰੀਦ ਲਈ ਟੈਂਡਰ ਜਾਰੀ ਕਰੇ। ਸ੍ਰੀ ਬਿੰਟਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਾਰੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।