ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 1 ਦਸੰਬਰ
ਪੰਚਾਇਤ ਅਫ਼ਸਰਾਂ ਵੱਲੋਂ ਕਾਰਜਸਾਧਕ ਅਫ਼ਸਰ ਪੰਚਾਇਤ ਸਮਿਤੀ ਦੀ ਆਸਾਮੀ ਉੱਤੇ ਤਾਇਨਾਤੀ ਲਈ ਨੋਟੀਫਿਕੇਸ਼ਨ ਜਾਰੀ ਕਰਾਉਣ ਸਬੰਧੀ ਪੰਚਾਇਤ ਅਫ਼ਸਰ ਐਸੋਸੀਏਸ਼ਨ ਸਰਗਰਮ ਹੋ ਗਈ। ਐਸੋਸੀਏਸ਼ਨ ਦੇ ਆਗੂਆਂ ਨੇ ਅੱਜ ਇਸ ਮਾਮਲੇ ਸਬੰਧੀ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋਂ, ਰਣਜੀਤ ਸਿੰਘ ਖਹਿਰਾ, ਨਛੱਤਰ ਸਿੰਘ ਧਾਲੀਵਾਲ, ਗੁਰਜੀਵਨ ਸਿੰਘ ਬਰਾੜ, ਹਰਜੀਤ ਸਿੰਘ ਤੇ ਜਤਿੰਦਰ ਸਿੰਘ ਨੇ ਮੰਗ ਕੀਤੀ ਕਿ ਬਿਨਾਂ ਦੇਰੀ ਤੋਂ ਈਓਪੀਐੱਸ ਦੀ ਆਸਾਮੀ ’ਤੇ ਪੰਚਾਇਤ ਅਫ਼ਸਰਾਂ ਦੀ ਤਾਇਨਾਤੀ ਕੀਤੀ ਜਾਵੇ ਅਤੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ।