ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਪੰਜਾਬ ਭਾਜਪਾ ਨੇ ਸੂਬੇ ਦੇ ਲੋਕਾਂ ਨੂੰ ਪਾਰਟੀ ਦੇ ਨਾਲ ਜੋੜਨ ਲਈ ਅੱਜ ਤੋਂ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਲਾਅ ਭਵਨ ਤੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਨੌਜਵਾਨਾਂ ਨੂੰ ਭਾਜਪਾ ਨਾਲ ਜੁੜ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਦਾ ਮਕਸਦ ਕੋਈ ਮੈਂਬਰਸ਼ਿਪ ਨੂੰ ਰੀਨਿਊ ਕਰਨਾ ਜਾਂ ਗਿਣਤੀ ਵਧਾਉਣਾ ਨਹੀਂ ਹੈ, ਸਗੋਂ ਦੇਸ਼ ਦੀ ਤਰੱਕੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨਾ ਹੈ। ਸਾਡੇ ਸਾਰਿਆਂ ਲਈ ਦੇਸ਼ ਸਭ ਤੋਂ ਪਹਿਲਾਂ ਹੈ। ਇਸ ਲਈ ਦੇਸ਼ ਦੀ ਤਰੱਕੀ ਤੇ ਮਜ਼ਬੂਤੀ ਲਈ ਸਾਰੇ ਦੇਸ਼ ਵਾਸੀਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।