ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਜੁਲਾਈ
ਮੀਰੀ ਪੀਰੀ ਦਿਵਸ ਮੌਕੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਕੌਮ ਵਿਚੋਂ ਰੂਹਾਨੀ ਅਤੇ ਰਾਜਸੀ ਤਾਕਤਾਂ ਮਨਫ਼ੀ ਹੋਣ ਕਾਰਨ ਸਿੱਖ ਨਿਰਾਸ਼ ਹਨ। ਸ਼੍ਰੋਮਣੀ ਕਮੇਟੀ ਵੱਲੋਂ ਅੱਜ ਇਸ ਸਬੰਧ ਵਿਚ ਅਕਾਲ ਤਖ਼ਤ ’ਤੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਕੌਮ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਗੁਰੂ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜ਼ਲੂਮਾਂ ਦੀ ਰੱਖਿਆ ਕਰਨ ਵਾਲਾ ਹੈ ਪਰ ਇਸ ਵੇਲੇ ਕੌਮ ਨਿਰਾਸ਼ ਦੇ ਧਰਾਤਲ ਵੱਲ ਵੱਧ ਰਹੀ ਹੈ। ਕੌਮ ਕੋਲ ਰੂਹਾਨੀਅਤ ਤਾਕਤ, ਆਪਸੀ ਇਤਿਫਾਕ ਤੇ ਏਕਤਾ ਦੀ ਕਮੀ ਕਾਰਨ ਰਾਜਸੀ ਤਾਕਤ ਵੀ ਨਹੀਂ ਹੈ। ਇਸ ਦੌਰਾਨ ਹਰਿਮੰਦਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼ਾ ਨੇੜੇ ਗੱਤਕਾ ਮੁਕਾਬਲੇ ਵੀ ਕਰਵਾਏ ਗਏ