ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 30 ਮਾਰਚ
ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਹਰਨਾਜ਼ ਕੌਰ ਨੂੰ 21 ਸਾਲਾਂ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਭਾਰਤ ਲਿਆ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ।