ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਬੁਲਾਰੇ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖ਼ਿਲਾਫ਼ 28 ਅਕਤੂਬਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਵੱਲੋਂ ਸਤਿਕਾਰ ਕਮੇਟੀ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ’ਤੇ ਹੋਏ ਹਮਲੇ ਦੀ ਉਹ ਨਿਖੇਧੀ ਕਰਦੇ ਹਨ। ਇਸ ਸਬੰਧੀ 28 ਅਕਤੂਬਰ ਨੂੰ ਧਰਮ ਸਿੰਘ ਮਾਰਕੀਟ ਨੇੜੇ ਮਹਾਰਾਜਾ ਰਣਜੀਤ ਸਿੰਘ ਥੱਲੇ ਸੰਕੇਤਕ ਰੋਸ ਧਰਨਾ ਦਿੱਤਾ ਜਾਵੇਗਾ। ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂਆਂ ਨੇ ਸਿਵਲ ਹਸਪਤਾਲ ਵਿੱਚ ਜਾ ਕੇ ਜ਼ਖ਼ਮੀਆਂ ਦਾ ਹਾਲ ਪੁੱਛਿਆ ਅਤੇ ਸਾਰੀ ਤਾਜ਼ਾ ਸਥਿਤੀ ਤੋਂ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਜਾਣੂ ਕਰਵਾਇਆ।