ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਬਰਖਾਸਤ ਕੀਤੇ ਪੰਜ ਪਿਆਰਿਆਂ ਵਿਚ ਸ਼ਾਮਲ ਭਾਈ ਸਤਨਾਮ ਸਿੰਘ ਝੰਜੀਆ ਅਤੇ ਭਾਈ ਤਰਲੋਕ ਸਿੰਘ ਨੇ ਲਾਪਤਾ ਪਾਵਨ ਸਰੂਪ ਮਾਮਲੇ ਵਿਚ ਜਾਂਚ ਰਿਪੋਰਟ ਨੂੰ ਅਧੂਰੀ ਤੇ ਪੱਖਪਾਤੀ ਕਰਾਰ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ’ਤੇ ਦੋਸ਼ ਲਾਇਆ ਕਿ ਸਿੱਖ ਸੰਸਥਾ ਆਪਣਾ ਵਕਾਰ ਤੇ ਭਰੋਸੇਯੋਗਤਾ ਗਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਜਾਂਚ ਅਧੂਰੀ ਹੈ ਕਿਉਂਕਿ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਪ੍ਰਧਾਨਾਂ, ਪ੍ਰਬੰਧਕਾਂ ਤੇ ਬਾਦਲ ਪਰਿਵਾਰ ਨੂੰ ਜਾਂਚ ਦੇ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਹਰਪ੍ਰੀਤ ਸਿੰਘ ਵੀ ਪਿਛਲੇ ਜਥੇਦਾਰ ਵਾਂਗ ਧੜੇ ਤੋਂ ਉਪਰ ਨਹੀਂ ਉਠ ਸਕੇ ਅਤੇ ਇਸ ਮਸਲੇ ਵਿਚ ਕੌਮ ਦਾ ਵਿਸ਼ਵਾਸ ਜਿੱਤਣ ਵਿਚ ਅਸਫਲ ਰਹੇ ਹਨ। -ਟਨਸ