ਨੂਰਪੁਰ ਬੇਦੀ (ਬਲਵਿੰਦਰ ਰੈਤ): ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਜੱਦੀ ਪਿੰਡ ਬੜਵਾ ਦੀ ਨਵ-ਨਿਯੁਕਤ ਪੰਚਾਇਤ ਦੇ ਸਰਪੰਚ ਅਵਤਾਰ ਸਿੰਘ ਕੂਨਰ ਤੇ ਸਮੁੱਚੇ ਪੰਚਾਇਤ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਇਸ ਵੱਡੀ ਜਿੱਤ ਲਈ ਸਮੁੱਚੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਵਿਧਾਇਕ ਸ੍ਰੀ ਚੱਢਾ ਨੇ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਿਧਾਇਕ ਚੱਢਾ ਵੱਲੋਂ ਸਮੁੱਚੇ ਪੰਚਾਇਤ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸੇ ਦੌਰਾਨ ਪਿੰਡ ਸਮੀਰੋਵਾਲ ਦੇ ਸਰਪੰਚ ਮਨਿੰਦਰ ਕੌਰ, ਦੀਵਾਰ ਸਿੰਘ, ਕਾਬਲ ਸਿੰਘ, ਹਰਜਿੰਦਰ ਸਿੰਘ ਸਾਰੇ ਮੈਂਬਰ ਪੰਚਾਇਤ ਨੂੰ ਇੱਥੇ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਦੇ ਸਨਮਾਨਿਆ ਗਿਆ।