ਖਮਾਣੋਂ:
ਸਰਕਾਰੀ ਐਲੀਮੈਂਟਰੀ ਸਕੂਲ ਫਰੋਰ ਵਿੱਚ ਵਿਧਾਇਕ ਰੁਪਿੰਦਰ ਸਿੰਘ ਵੱਲੋਂ ਸਕੂਲ ਆਫ ਹੈਪੀਨੈੱਸ ਦੀ ਇਮਾਰਤ ਦੀ ਨੀਂਹ ਰੱਖੀ ਗਈ। ਇਸ ਸਮੇਂ ਸੰਬੋਧਨ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲ ਅਧਿਆਪਕ ਜਸਵਿੰਦਰ ਸਿੰਘ ਵੱਲੋਂ ਸਾਰਿਆਂ ਨੂੰ ਜੀ ਆਇਆਂ ਆਖਿਆ ਗਿਆ। ਪ੍ਰਿੰਸੀਪਲ ਰਾਮ ਭੂਸ਼ਣ, ਸਰਪੰਚ ਦਲਵਿੰਦਰ ਸਿੰਘ ਬੈਂਸ, ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਗੁਰਦੀਪ ਸਿੰਘ, ਹਰਦੀਪ ਸਿੰਘ ਸਰਪੰਚ ਬਰਵਾਲ਼ੀ ਕਲਾਂ, ‘ਆਪ’ ਦੇ ਯੂਥ ਪ੍ਰਧਾਨ ਹਰਜੋਤ ਸਿੰਘ, ਇੰਚਾਰਜ ਸੰਦੀਪ ਕੌਰ, ਹਰਪ੍ਰੀਤ ਕੌਰ, ਲੀਨਾ ਰਾਣੀ, ਪਰਮਿੰਦਰ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ